27.4 C
Toronto
Saturday, June 13, 2026
spot_img
Homeਹਫ਼ਤਾਵਾਰੀ ਫੇਰੀਪਾਕਿ ਵਲੋਂ ਵਿਸਾਖੀ ਲਈ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ

ਪਾਕਿ ਵਲੋਂ ਵਿਸਾਖੀ ਲਈ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਹਾਈ ਕਮਿਸ਼ਨ ਨੇ ਕਿਹਾ ਕਿ ਉਸਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ ‘ਚ ਵਿਸਾਖੀ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ।
ਹਾਈ ਕਮਿਸ਼ਨ ਨੇ ਕਿਹਾ ਕਿ 1947 ਵੇਲੇ ਦੇ ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਭਾਰਤ-ਪਾਕਿ ਦਰਮਿਆਨ ਹੋਏ ਪ੍ਰੋਟੋਕਾਲ ਤਹਿਤ ਵੱਡੀ ਗਿਣਤੀ ‘ਚ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਸਮਾਗਮਾਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਂਦੇ ਹਨ।ਉਨ੍ਹਾਂ ਕਿਹਾ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਵਿਸ਼ੇਸ਼ ਮਹੱਤਵ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵਲੋਂ ਵੀਜ਼ੇ ਜਾਰੀ ਕੀਤੇ ਗਏ ਹਨ।

RELATED ARTICLES
POPULAR POSTS