ਕਿਸਾਨਾਂ ਲਈ ਕੋਈ ਵੀ ਕੁਰਬਾਨੀ ਕਰਨ ਲਈ ਹਾਂ ਤਿਆਰ
ਜੀਂਦ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰੋਪ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਨ੍ਹਾਂ ਦੀ ਸਰਕਾਰ ਨੂੰ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਲਈ ਸਜ਼ਾ ਦੇ ਰਹੀ ਹੈ ਅਤੇ ਕਿਹਾ ਕਿ ਜੋ ਲੋਕ ਅੰਦੋਲਨ ਦਾ ਸਮਰਥਨ ਨਹੀਂ ਕਰ ਰਹੇ, ਉਹ ਗੱਦਾਰ ਹਨ। ਹਰਿਆਣਾ ਦੇ ਜੀਂਦ ਜ਼ਿਲ੍ਹੇ ‘ਚ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਜ਼ੋਰ ਦੇ ਕੇ ਕਿਹਾ ਕਿ ਉਹ 3 ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੇਜਰੀਵਾਲ ਨੇ ਕਿਸਾਨ ਅੰਦੋਲਨ ਤੇ ਕਿਸਾਨਾਂ ਦਾ ਸਮਰਥਨ ਕਰਨ ਵਾਲੇ ਸਾਰੇ ਲੋਕਾਂ ਨੂੰ ਸੱਚਾ ਦੇਸ਼ ਭਗਤ ਕਰਾਰ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਲਈ ਕਾਲੇ ਕਾਨੂੰਨ ਪਾਸ ਕਰਨ ਵਾਲੇ ਤੇ ਉਨ੍ਹਾਂ ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਲੋਕ ਨਾ ਸਿਰਫ ਕਿਸਾਨ ਵਿਰੋਧੀ ਹਨ ਬਲਕਿ ਇਸ ਦੇਸ਼ ਦੇ ਗੱਦਾਰ ਹਨ। ਜਿਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਸ ਦੇਸ਼ ‘ਚ ਕਿਸਾਨਾਂ ਦਾ ਸਨਮਾਨ ਨਹੀਂ ਹੁੰਦਾ ਉਹ ਦੇਸ਼ ਕਦੇ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਕਾਰ ਨੇ ਸਰਹੱਦ ‘ਤੇ ਬੈਠੇ ਕਿਸਾਨਾਂ ਨੂੰ ਪਾਣੀ, ਪਖਾਨਾ ਤੇ ਮੁਫ਼ਤ ਵਾਈ ਫਾਈ ਦੀ ਸਹੂਲਤ ਦੇ ਕੇ ਉਨ੍ਹਾਂ ਦਾ ਸਮਰਥਨ ਕੀਤਾ। ਇਸੇ ਲਈ ਕੇਂਦਰ ਨੇ ਸੰਸਦ ‘ਚ ਕਾਨੂੰਨ ਪਾਸ ਕਰ ਕੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਸਮਾਪਤ ਕਰ ਕੇ ਨਾਮਜ਼ਦ ਕੀਤੇ ਜਾਣ ਵਾਲੇ ਉਪ ਰਾਜਪਾਲ ਨੂੰ ਦੇ ਦਿੱਤੀਆਂ।
Check Also
ਜੰਮੂ ਕਸ਼ਮੀਰ ਵਿਧਾਨ ਸਭਾ ’ਚ 370 ਦੀ ਬਹਾਲੀ ਦਾ ਮਤਾ ਪਾਸ – ਭਾਜਪਾ ਵਿਧਾਇਕਾਂ ਨੇ ਕੀਤਾ ਹੰਗਾਮਾ
ਜੰਮੂ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਧਾਨ ਸਭਾ ਨੇ ਸੂਬੇ ਦੀ ਸਪੈਸ਼ਲ ਸਟੇਟਸ ਧਾਰਾ 370 ਨੂੰ ਫਿਰ …