Breaking News
Home / ਦੁਨੀਆ / ਨਿਊਜ਼ੀਲੈਂਡ ਨੇ ਭਾਰਤੀ ਯਾਤਰੀਆਂ ‘ਤੇ ਲਗਾਈ ਪਾਬੰਦੀ

ਨਿਊਜ਼ੀਲੈਂਡ ਨੇ ਭਾਰਤੀ ਯਾਤਰੀਆਂ ‘ਤੇ ਲਗਾਈ ਪਾਬੰਦੀ

ਵਾਲਿੰਗਟਨ : ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲੇ ਵਿਅਕਤੀਆਂ ਉਤੇ ਰੋਕ ਲਾ ਦਿੱਤੀ ਹੈ, ਕਿਉਂਕਿ ਇਸ ਵੇਲੇ ਭਾਰਤ ਵਿਚ ਕਰੋਨਾ ਦਾ ਕਹਿਰ ਜਾਰੀ ਹੈ ਅਤੇ ਨਿਊਜ਼ੀਲੈਂਡ ਸਰਕਾਰ ਚਾਹੁੰਦੀ ਹੈ ਕਿ ਇਥੇ ਕਰੋਨਾ ਪਾਜ਼ੀਟਿਵ ਵਿਅਕਤੀ ਨਾ ਆਉਣ। ਇਹ ਰੋਕ ਐਤਵਾਰ 11 ਅਪ੍ਰੈਲ ਤੋਂ ਲਾਗੂ ਹੋਵੇਗੀ ਅਤੇ 28 ਅਪ੍ਰੈਲ ਤੱਕ ਜਾਰੀ ਰਹੇਗੀ। ਨਿਊਜ਼ੀਲੈਂਡ ਇਸ ਵੇਲੇ ਭਾਰਤ ਨੂੰ ਹਾਈ ਰਿਸਕ ਵਾਲਾ ਦੇਸ਼ ਮੰਨ ਰਿਹਾ ਹੈ। ਪ੍ਰਧਾਨ ਮੰਤਰੀ ਜੈਕਿੰਡਾ ਅਰਡਰਨ ਨੇ ਕਿਹਾ ਕਿ ਇਹ ਭਾਵੇਂ ਕੋਈ ਪੱਕਾ ਹੱਲ ਨਹੀਂ ਹੈ ਪਰ ਹਾਲ ਦੀ ਘੜੀ ਪ੍ਰਭਾਵਸ਼ਾਲੀ ਹੈ। ਨਿਊਜ਼ੀਲੈਂਡ ਦੇਸ਼ ਦੇ ਨਾਗਰਿਕਾਂ ਨੂੰ ਇਥੇ ਆਉਣ ਤੋਂ ਰੋਕ ਨਹੀਂ ਸਕਦਾ ਪਰ ਉਨ੍ਹਾਂ ਨੂੰ ਕੁੱਝ ਦੇਰ ਲਈ ਰੋਕ ਰਿਹਾ ਹੈ। ਇਸ ਵੇਲੇ ਨਿਊਜ਼ੀਲੈਂਡ ‘ਚ 17 ਤੋਂ 23 ਕਰੋਨਾ ਕੇਸ ਭਾਰਤ ਤੋਂ ਆਏ ਹਨ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …