ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਉਹਨਾਂ ਦੇ ਪ੍ਰਸ਼ਾਸਨ ਨੇ ਸਿਰਫ 75 ਦਿਨਾਂ ਦੇ ਅੰਦਰ-ਅੰਦਰ ਰਿਕਾਰਡ 15 ਕਰੋੜ ਵਿਅਕਤੀਆਂ ਦਾ ਟੀਕਾਕਰਨ ਕੀਤਾ ਹੈ ਅਤੇ ਦੇਸ਼ ‘ਚ 19 ਅਪ੍ਰੈਲ ਤੋਂ ਹਰ ਇਕ ਬਾਲਗ ਨੂੰ ਟੀਕਾ ਲੱਗ ਸਕੇਗਾ। ਰਾਸ਼ਟਰਪਤੀ ਦੇ ਮੁਤਾਬਕ ਹੁਣ ਅਮਰੀਕਾ ਦਾ ਹਰ ਇਕ ਬਾਲਗ 19 ਅਪ੍ਰੈਲ ਤੋਂ ਟੀਕਾ ਲਗਵਾ ਸਕੇਗਾ ਅਤੇ ਟੀਕਾਕਰਨ ਮੁਹਿੰਮ ਦਾ ਵਿਸਥਾਰ ਹੋਵੇਗਾ। ਰਾਸ਼ਟਰਪਤੀ ਨੇ ਆਪਣੇ ਸ਼ਾਸਨ ਦੇ ਸ਼ੁਰੂਆਤੀ 100 ਦਿਨ ਦੇ ਅੰਦਰ 10 ਕਰੋੜ ਵਿਅਕਤੀਆਂ ਦੇ ਟੀਕਾਕਰਨ ਦਾ ਟੀਚਾ ਰੱਖਿਆ ਸੀ ਪਰ ਉਹਨਾਂ ਨੇ ਸਿਰਫ 75 ਦਿਨ ਦੇ ਅੰਦਰ ਰਿਕਾਰਡ 15 ਕਰੋੜ ਵਿਅਕਤੀਆਂ ਦਾ ਟੀਕਾਕਰਨ ਕਰਵਾ ਦਿੱਤਾ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …