24 C
Toronto
Sunday, September 14, 2025
spot_img
Homeਕੈਨੇਡਾ400 ਸਾਲਾ ਪ੍ਰਕਾਸ਼ ਪੁਰਬ ਲਈ ਕੈਨੇਡਾ ਤੋਂ ਉੱਠੀ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ...

400 ਸਾਲਾ ਪ੍ਰਕਾਸ਼ ਪੁਰਬ ਲਈ ਕੈਨੇਡਾ ਤੋਂ ਉੱਠੀ ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਸਿੱਧੀਆਂ ਉਡਾਣਾਂ ਦੀ ਮੰਗ

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਦੀ ਸ਼ਤਾਬਦੀ ਲਈ ਕੈਨੇਡਾ ਦੇ ਪੰਜਾਬੀ ਭਾਈਚਾਰੇ, ਗੈਰ ਸਰਕਾਰੀ ਸੰਗਠਨਾਂ ਨੇ ਅੰਮ੍ਰਿਤਸਰ ਤੋਂ ਵੈਨਕੂਵਰ ਅਤੇ ਟੋਰਾਂਟੋ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ, ਜਿਸ ਨਾਲ ਹਰ ਸਾਲ ਪੰਜਾਬ ਅਤੇ ਕੈਨੇਡਾ ਦਰਮਿਆਨ ਯਾਤਰਾ ਕਰਨ ਵਾਲੇ ਲੱਖਾਂ ਯਾਤਰੀਆਂ ਨੂੰ ਬਹੁਤ ਹੀ ਸਹੂਲਤ ਹੋਵੇਗੀ। ਇਸ ਇਤਿਹਾਸਕ ਗੁਰਪੂਰਬ ਦੀ ਸ਼ਤਾਬਦੀ ਮੌਕੇ ਅੰਮ੍ਰਿਤਸਰ ਨਾਲ ਸਿੱਧੇ ਸੰਪਰਕ ਦੀ ਮੰਗ ਕਰਦਿਆਂ, ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸਮੀਪ ਸਿੰਘ ਗੁਮਟਾਲਾ ਅਤੇ ਕੈਨੇਡਾ ਤੋਂ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਮਾਮਲਿਆਂ ਦੇ ਸਕੱਤਰ ਅਤੇ ਫਲਾਈ ਅੰਮ੍ਰਿਤਸਰ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਨੇਡਾ ਅਤੇ ਪੰਜਾਬ ਦੇ ਲੱਖਾਂ ਪੰਜਾਬੀ ਇਹਨਾਂ ਸਿੱਧੀਆਂ ਉਡਾਣਾਂ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ। ਗੁਮਟਾਲਾ ਨੇ ਕਿਹਾ ਕਿ 400ਵੇਂ ਪ੍ਰਕਾਸ਼ ਪੂਰਬ ਸ਼ਤਾਬਦੀ ਸਮਾਗਮਾਂ ਦਾ ਮੁੱਖ ਕੇਂਦਰ ਅੰਮ੍ਰਿਤਸਰ ਹੋਵੇਗਾ। ਉਹਨਾਂ ਦੱਸਿਆ ਕਿ ਅਸੀਂ ਟੋਰਾਂਟੋ, ਬਰੈਂਪਟਨ, ਮਿਸੀਸਾਗਾ, ਵੈਨਕੂਵਰ, ਸਰੀ, ਐਬਟਸਫੋਰਡ, ਕੈਲਗਰੀ, ਐਡਮਿੰਟਨ, ਵਿਨੀਪੈਗ ਅਤੇ ਹੋਰਨਾਂ ਹਲਕਿਆਂ ਦੇ ਸੰਸਦੀ ਮੈਂਬਰਾਂ, ਮੰਤਰੀਆਂ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਵੀ ਲਿਖਤੀ ਨੁਮਾਇੰਦਗੀ ਭੇਜੀ ਹੈ।

RELATED ARTICLES
POPULAR POSTS