22.4 C
Toronto
Friday, June 19, 2026
spot_img
Homeਪੰਜਾਬਅਰੁਣ ਨਾਰੰਗ ਨਾਲ ਬਦਸਲੂਕੀ ਦੇ ਮਾਮਲੇ 'ਚ ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ...

ਅਰੁਣ ਨਾਰੰਗ ਨਾਲ ਬਦਸਲੂਕੀ ਦੇ ਮਾਮਲੇ ‘ਚ ਭਾਜਪਾ ਮਹਿਲਾ ਮੋਰਚਾ ਨੇ ਕਾਂਗਰਸੀ ਵਿਧਾਇਕਾਂ ਦੇ ਘਰ ਘੇਰੇ

ਚੰਡੀਗੜ੍ਹ : ਮਲੋਟ ਵਿਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਬਦਸਲੂਕੀ ਦੇ ਖਿਲਾਫ ਪੰਜਾਬ ਵਿਚ ਕਾਂਗਰਸੀ ਵਿਧਾਇਕਾਂ ਦੇ ਘਰਾਂ ‘ਤੇ ਚੂੜੀਆਂ ਭੇਜਣ ਲਈ ਭਾਜਪਾ ਮਹਿਲਾ ਮੋਰਚਾ ਪੰਜਾਬ ਨੇ ਬੁੱਧਵਾਰ ਨੂੰ ਮੋਰਚਾ ਸੰਭਾਲਿਆ। ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਣੇ ਕਈ ਸਥਾਨਾਂ ‘ਤੇ ਪ੍ਰਦਰਸ਼ਨਾਂ ਦੌਰਾਨ ਮਾਹੌਲ ਤਣਾਅ ਵਾਲਾ ਬਣਿਆ ਰਿਹਾ। ਲੁਧਿਆਣਾ ਵਿਚ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਪਹੁੰਚੀਆਂ ਭਾਜਪਾ ਮਹਿਲਾ ਮੋਰਚਾ ਦੀਆਂ ਵਰਕਰਾਂ ਨੂੰ ਪੁਲਿਸ ਨੇ ਰੋਕ ਦਿੱਤਾ। ਇਸੇ ਤਰ੍ਹਾਂ ਭਾਜਪਾ ਦੀਆਂ ਮਹਿਲਾ ਵਰਕਰਾਂ ਮੋਗਾ ਦੇ ਵਿਧਾਇਕ ਹਰਜੋਤ ਕਮਲ ਦੇ ਘਰ ਬਾਹਰ ਵੀ ਪਹੁੰਚ ਗਈਆਂ। ਭਾਜਪਾ ਵਰਕਰਾਂ ਨੇ ਕਾਂਗਰਸ ‘ਤੇ ਕਿਸਾਨਾਂ ਦੇ ਨਾਮ ‘ਤੇ ਰਾਜਨੀਤੀ ਕਰਨ ਦਾ ਆਰੋਪ ਵੀ ਲਗਾਇਆ।

 

RELATED ARTICLES
POPULAR POSTS