ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦਾ ਕਹਿਣਾ ਸੀ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਪੰਜਾਬ ‘ਚ ਜਿਣਸਾਂ ਦੀ ਖ਼ਰੀਦ ਤੋਂ ਹੱਥ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਆਪਣਾ ਸਿਹਤ ਅਤੇ ਪਾਣੀ ਦਾਅ ‘ਤੇ ਲਾ ਕੇ ਅਨਾਜ ਭੰਡਾਰਨ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਕੁਰਬਾਨੀ ਦਾ ਮੁੱਲ ਪਾਉਣ ਦੀ ਥਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ‘ਸਬਕ ਸਿਖਾਉਣ’ ਦੀ ਠਾਣ ਲਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅੰਨਦਾਤੇ ਦਾ ਸਤਿਕਾਰ ਕਰਨਾ ਚਾਹੀਦਾ ਹੈ।

