8.2 C
Toronto
Friday, November 7, 2025
spot_img
Homeਪੰਜਾਬਭਾਰਤ ਵਿਚ ਪੈਦਾ ਹੋ ਸਕਦਾ ਹੈ ਅੰਨ ਸੰਕਟ : ਬਲਬੀਰ ਸਿੰਘ ਰਾਜੇਵਾਲ

ਭਾਰਤ ਵਿਚ ਪੈਦਾ ਹੋ ਸਕਦਾ ਹੈ ਅੰਨ ਸੰਕਟ : ਬਲਬੀਰ ਸਿੰਘ ਰਾਜੇਵਾਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਅਬੋਹਰ ‘ਚ ਵੱਡੀ ਰੈਲੀ
ਅਬੋਹਰ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਅਬੋਹਰ ਦੀ ਅਨਾਜ ਮੰਡੀ ‘ਚ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮਹਾਰੈਲੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਜਲਦੀ ਵਾਪਸ ਨਾ ਲਏ ਗਏ ਤਾਂ ਪੂਰੇ ਦੇਸ਼ ਵਿੱਚ ਅੰਨ ਸੰਕਟ ਪੈਦਾ ਹੋ ਸਕਦਾ ਹੈ ਕਿਉਂਕਿ ਪਿਛਲੇ ਕਰੀਬ 6 ਮਹੀਨਿਆਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਉਨ੍ਹਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਦੀਆਂ ਯੋਜਨਾਵਾਂ ਬਣਾ ਰਹੀ ਹੈ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਲ 2014 ਤੋਂ ਸੱਤਾ ਵਿੱਚ ਆਉਣ ਤੋਂ ਬਾਅਦ ਨਰਿੰਦਰ ਮੋਦੀ ਸਰਕਾਰ ਨੇ ਕਈ ਕਾਨੂੰਨ ਲਾਗੂ ਕੀਤੇ ਹਨ ਜੋ ਕਾਫੀ ਵਿਰੋਧ ਦੇ ਬਾਵਜੂਦ ਰੱਦ ਨਹੀਂ ਕੀਤੇ ਗਏ ਪਰ ਇਹ ਖੇਤੀ ਕਾਨੂੰਨ ਸਰਕਾਰ ਨੂੰ ਰੱਦ ਕਰਨੇ ਹੀ ਪੈਣਗੇ। ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਬਾਰੇ ਕਿਸਾਨ ਨੇਤਾਵਾਂ ਨੇ ਕਿਹਾ ਕਿ ਜੇਕਰ ਉਹ ਪੰਜਾਬ ਵਿੱਚ ਆ ਜਾਂਦਾ ਹੈ ਤਾਂ ਦਿੱਲੀ ਪੁਲਿਸ ਉਸ ਨੂੰ ਹੱਥ ਵੀ ਨਹੀਂ ਲਗਾ ਸਕਦੀ ਸੀ।
ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦਾ ਕਿਸਾਨ ਇਕਜੁੱਟ ਹੋ ਚੁੱਕਿਆ ਹੈ ਅਤੇ ਹੁਣ ਤਿੰਨੋਂ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ। ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਰਾਕੇਸ਼ ਟਿਕੈਤ ਦੇ ਹੰਝੂਆਂ ਨੇ ਕੇਂਦਰ ਸਰਕਾਰ ਹਿਲਾ ਕੇ ਰੱਖ ਦਿੱਤੀ ਸੀ। ਇਸੇ ਕਾਰਨ ਮੋਦੀ ਸਰਕਾਰ ਕਿਸਾਨ ਆਗੂਆਂ ਉੱਪਰ ਹਮਲੇ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਬੰਗਾਲ ਅੰਦਰ ਭਾਜਪਾ ਸਰਕਾਰ ਹਾਰਨ ਵਾਲੀ ਹੈ ਅਤੇ ਜਲਦੀ ਹੀ ਕਿਸਾਨ ਵਿਰੋਧੀ ਬਿੱਲ ਰੱਦ ਹੋਣਗੇ। ਇਸ ਮੌਕੇ ਭਾਕਿਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ ਸਣੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।

 

RELATED ARTICLES
POPULAR POSTS