Breaking News
Home / ਪੰਜਾਬ / ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਗੁਰਧਾਮਾਂ ਦੇ ਦਰਸ਼ਨ ਕਰਕੇ 22 ਅਪ੍ਰੈਲ ਨੂੰ ਵਾਪਸ ਪਰਤੇਗਾ ਜਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਵਿਸਾਖੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ। ਇਨ੍ਹਾਂ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਅੰਤ੍ਰਿੰਗ ਕਮੇਟੀ ਮੈਂਬਰ ਚਰਨਜੀਤ ਸਿੰਘ ਜੱਸੋਵਾਲ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ। ਸ਼ਰਧਾਲੂ 14 ਅਪਰੈਲ ਨੂੰ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਪੁਰਬ ਮਨਾਉਣਗੇ ਅਤੇ ਵੱਖ-ਵੱਖ ਗੁਰੂਧਾਮਾਂ ਦੀ ਯਾਤਰਾ ਕਰਨ ਮਗਰੋਂ 22 ਅਪਰੈਲ ਨੂੰ ਵਤਨ ਪਰਤਣਗੇ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ ਕਰ ਰਹੇ ਹਨ। ਕਰੋਨਾ ਕਾਰਨ ਜਥੇ ਨਾਲ ਜਾਣ ਵਾਲੇ ਹਰੇਕ ਸ਼ਰਧਾਲੂ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਸੀ। ਇਸ ਵਾਰ ਕਰੋਨਾ ਕਾਰਨ ਪਾਕਿਸਤਾਨ ਸਰਕਾਰ ਵੱਲੋਂ ਸਿਰਫ਼ 1100 ਸਿੱਖ ਸ਼ਰਧਾਲੂਆਂ ਨੂੰ ਹੀ ਪਾਕਿਸਤਾਨ ਜਾਣ ਦੇ ਵੀਜ਼ੇ ਦਿੱਤੇ ਗਏ ਹਨ। ਇਹ ਸ਼ਰਧਾਲੂ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਰਵਾਨਾ ਹੋਏ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …