19.6 C
Toronto
Sunday, August 30, 2026
spot_img
Homeਪੰਜਾਬਸਿਹਤ ਮੰਤਰੀ ਬਲਬੀਰ ਸਿੱਧੂ ਦਾ ਛੋਟਾ ਭਰਾ ਮੁਹਾਲੀ ਦਾ ਬਣਿਆ ਮੇਅਰ

ਸਿਹਤ ਮੰਤਰੀ ਬਲਬੀਰ ਸਿੱਧੂ ਦਾ ਛੋਟਾ ਭਰਾ ਮੁਹਾਲੀ ਦਾ ਬਣਿਆ ਮੇਅਰ

ਸਿਹਤ ਮੰਤਰੀ ਬਲਬੀਰ ਸਿੱਧੂ ਦਾ ਛੋਟਾ ਭਰਾ ਮੁਹਾਲੀ ਦਾ ਬਣਿਆ ਮੇਅਰਅਮਰੀਕ ਸਿੰਘ ਸੋਮਲ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਚੁਣੇ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਖਰਕਾਰ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਮੁਹਾਲੀ ਦਾ ਮੇਅਰ ਬਣਾਉਣ ‘ਚ ਕਾਮਯਾਬ ਹੋ ਗਏ। ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ, ਜਿਸ ਵਿੱਚ ਸਿਹਤ ਮੰਤਰੀ ਦੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ। ਅਮਰੀਕ ਸਿੰਘ ਸੋਮਲ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕੁਲਜੀਤ ਸਿੰਘ ਬੇਦੀ ਨੂੰ ਡਿਪਟੀ ਮੇਅਰ ਬਣਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਵੀ ਹਾਜ਼ਰ ਰਹੇ। ਨਵੇਂ ਬਣੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਸ਼ਹਿਰ ਨੂੰ ਸੇਫ ਅਤੇ ਸਾਫ਼ ਸੁਥਰਾ ਬਣਾਇਆ ਜਾਵੇਗਾ।

RELATED ARTICLES
POPULAR POSTS