17.6 C
Toronto
Sunday, August 9, 2026
spot_img
Homeਪੰਜਾਬਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਵਜਾਇਆ ਸੰਘਰਸ਼ ਦਾ ਬਿਗਲਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼
ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਸੂਬੇ ਦੇ ਸਾਰੇ ਡਿਪੂਆਂ ਅੱਗੇ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖਿਲਾਫ ਸਾਂਝੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮੁਲਾਜ਼ਮਾਂ ਨੇ ਇਸ ਮੌਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਜ਼ਿਕਰ ਕੀਤਾ। ਜੱਥੇਬੰਦੀ ਨੇ ਜਲੰਧਰ ‘ਚ ਐਲਾਨ ਕੀਤਾ ਕਿ 16 ਅਪਰੈਲ ਨੂੰ ਪੀਆਰਟੀਸੀ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 23 ਅਪਰੈਲ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਹੁਣ ਵੀ ਸਰਕਾਰ ਨੇ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤੇ ਉਹ ਹੜਤਾਲ ਕਰਨ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਕਾਂਗਰਸ ਦੇ ਆਗੂਆਂ ਨੂੰ ਪਿੰਡਾ ਸ਼ਹਿਰਾਂ ਵਿੱਚ ਵੜਨ ਨਹੀਂ ਦੇਣਗੇ।

 

RELATED ARTICLES
POPULAR POSTS