21.6 C
Toronto
Friday, August 28, 2026
spot_img
Homeਪੰਜਾਬਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਰਕਰੈਟਿਕ ਨੇ ਦੱਸਿਆ ਮੰਦਭਾਗਾ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਡੈਮੋਰਕਰੈਟਿਕ ਨੇ ਦੱਸਿਆ ਮੰਦਭਾਗਾਢੀਂਡਸਾ ਕਹਿੰਦੇ – ਹਾਈਕੋਰਟ ਦੇ ਫੈਸਲੇ ਤੋਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ‘ਚ ਨਿਰਾਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀਕਾਂਡ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਮੰਦਭਾਗਾ ਦੱਸਿਆ ਹੈ। ਧਿਆਨ ਰਹੇ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਦੀ ਰਿਪੋਰਟ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਪੀੜਤ ਪਰਿਵਾਰਾਂ ਅਤੇ ਸਿੱਖ ਸੰਗਤ ਵੱਲੋਂ ਇਸ ਘਟਨਾ ਦੇ ਦੋਸ਼ੀਆਂ ਨੂੰ ਸ਼ਜਾ ਹੋਣ ਦੀ ਉਡੀਕ ਕੀਤੀ ਜਾ ਰਹੀ ਸੀ, ਪਰ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਪੂਰੇ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਦੀ ਲਹਿਰ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਬੇਅਦਬੀ ਕਾਂਡ ਸਬੰਧੀ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੇ ਜਾਣ ਦੇ ਬਿਆਨ ਨੂੰ ਬੀਰਦਵਿੰਦਰ ਸਿੰਘ ਨੇ ਸਿਆਸੀ ਡਰਾਮਾ ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਬੇਅਦਬੀ ਮਾਮਲਿਆਂ ‘ਚੋਂ ਬਾਦਲਾਂ ਨੂੰ ਬਚਾਉਣ ਲੱਗੇ ਹੋਏ ਹਨ।

 

RELATED ARTICLES
POPULAR POSTS