Breaking News
Home / ਪੰਜਾਬ / ਬਰਗਾੜੀ-ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਕੀਤੀ ਮੀਟਿੰਗ

ਬਰਗਾੜੀ-ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਕੀਤੀ ਮੀਟਿੰਗ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੁਲਾਕਾਤ ਲਈ ਮੰਗਿਆ ਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ-ਬਹਿਬਲ ਕਲਾਂ ਗੋਲੀ ਕਾਡ ਮਾਮਲੇ ‘ਚ ਪੰਥਕ ਜਥੇਬੰਦੀਆਂ ਨੇ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬਰਗਾੜੀ- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਭਵਿੱਖ ‘ਚ ਉਲੀਕੇ ਜਾਣ ਵਾਲੇ ਪ੍ਰੋਗਰਾਮ ਬਾਰੇ ਚਰਚਾ ਹੋਈ ਹੈ। ਧਿਆਨ ਰਹੇ ਕਿ ਗੋਲੀਕਾਂਡ ਸਬੰਧੀ ਹਾਈਕੋਰਟ ਵੱਲੋ ਕੰਵਰ ਵਿਜੇਪ੍ਰਤਾਪ ਸਿੰਘ ਦੀ ਜਾਂਚ ਕਮੇਟੀ ਦੀ ਰਿਪੋਰਟ ਰੱਦ ਕਰ ਦਿੱਤੀ ਗਈ ਹੈ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਇਸ ਮੀਟਿੰਗ ਵਿਚ ਇਮਾਨ ਸਿੰਘ ਮਾਨ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਹਰਪਾਲ ਸਿੰਘ ਚੀਮਾ ਸਣੇ ਕਈ ਆਗੂ ਹਾਜ਼ਰ ਸਨ। ਆਗੂਆਂ ਨੇ ਸਾਂਝੇ ਰੂਪ ਵਿਚ ਦੱਸਿਆ ਕਿ 19 ਅਪ੍ਰੈਲ ਨੂੰ 11 ਵਜੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਦੱਸਿਆ ਗਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਮੁਲਾਕਾਤ ਲਈ ਸਮਾਂ ਮੰਗਿਆ ਜਾਵੇਗਾ।

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …