ਅਕਾਲੀ ਦਲ ਨੇ ਅਗਾਮੀ ਵਿਧਾਨ ਸਭਾ ਚੋਣਾਂ ਲਈ ਕੀਤੀਆਂ ਤਿਆਰੀਆਂ
ਤਲਵੰਡੀ ਸਾਬੋ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਸ਼ੁਰੂ ਕੀਤਾ ਹੋਇਆ ਹੈ। ਇਸੇ ਦੌਰਾਨ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨ ਦਿੱਤਾ। ਧਿਆਨ ਰਹੇ ਕਿ ਸੁਖਬੀਰ ਬਾਦਲ ਖੁਦ ਜਲਾਲਾਬਾਦ ਹਲਕੇ ਤੋਂ ਚੋਣ ਲੜਨ ਦੀ ਗੱਲ ਕਰ ਚੁੱਕੇ ਹਨ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਹਲਕਾ ਪੱਟੀ ਤੋਂ ਉਮੀਦਵਾਰ ਐਲਾਨਿਆ ਹੋਇਆ ਹੈ। ਇਸੇ ਤਰ੍ਹਾਂ ਐਨ.ਕੇ. ਸ਼ਰਮਾ ਨੂੰ ਡੇਰਾਬਸੀ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਧਿਆਨ ਰਹੇ ਕਿ ਹੋਰ ਕਿਸੇ ਵੀ ਪਾਰਟੀ ਨੇ ਅਜੇ ਤੱਕ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …