ਅੰਮ੍ਰਿਤਸਰ/ਬਿਊਰੋ ਨਿਊਜ਼
ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਤੇ ਹੋਰ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਅੰਮ੍ਰਿਤਸਰ ‘ਚ ਜੱਲ੍ਹਿਆਂਵਾਲਾ ਬਾਗ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਇੱਥੇ ਬਣੇ ਇੱਕ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜੱਲ੍ਹਿਆਂਵਾਲਾ ਬਾਗ ਪਿਛਲੇ ਇਕ ਸਾਲ ਤੋਂ ਬੰਦ ਹੈ ਤੇ ਅੱਜ ਵੀ ਇਸ ਨੂੰ ਬੰਦ ਰੱਖਿਆ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਜਿਸ ਕਾਰਨ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਅਤੇ ਹੋਰ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੇ ਮੈਂਬਰਾਂ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਰੋਸ ਵਜੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਧਰਨਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਜੱਲ੍ਹਿਆਂਵਾਲਾ ਬਾਗ ਨੂੰ ਜਲਦੀ ਖੋਲ੍ਹਣ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਫਰਵਰੀ ਵਿਚ ਜਲ੍ਹਿਆਂਵਾਲਾ ਬਾਗ਼ ਨੂੰ ਮੁਰੰਮਤ ਕਾਰਜਾਂ ਕਰਕੇ ਬੰਦ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਕਰੋਨਾ ਕਾਰਨ ਇਸ ਨੂੰ ਲੋਕਾਂ ਲਈ ਨਹੀਂ ਖੋਲ੍ਹਿਆ ਗਿਆ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …