Breaking News
Home / ਪੰਜਾਬ / ਭਗਵੰਤ ਮਾਨ ਬੋਲੇ – ਸਿੱਧੂ ਨੂੰ ਜੇ ‘ਆਪ’ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਸਵਾਗਤਯੋਗ

ਭਗਵੰਤ ਮਾਨ ਬੋਲੇ – ਸਿੱਧੂ ਨੂੰ ਜੇ ‘ਆਪ’ ਮੁੱਖ ਮੰਤਰੀ ਦਾ ਚਿਹਰਾ ਐਲਾਨਦੀ ਹੈ ਤਾਂ ਸਵਾਗਤਯੋਗ

‘ਆਪ’ ਵਲੋਂ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ
ਰੂਪਨਗਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ ਪੰਜਾਬੀ ਵਿਅਕਤੀ ਹੀ ਹੋਵੇਗਾ। ਇਹ ਗੱਲ ‘ਆਪ’ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਰੂਪਨਗਰ ‘ਚ ਕਹੀ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਜੇਕਰ ਪਾਰਟੀ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਕੋਈ ਵੀ ਇਤਰਾਜ਼ ਨਹੀਂ ਹੋਵੇਗਾ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ-ਬੁੱਝ ਕੇ ਬਰਗਾੜੀ ਦੇ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਪਹਿਲਾਂ 2002 ਤੋਂ 2007 ਕੈਪਟਨ ਸਰਕਾਰ ਵੇਲੇ ਬਾਦਲਾਂ ਦੇ ਸਾਰੇ ਕੇਸਾਂ ਦੇ ਗਵਾਹ ਮੁੱਕਰ ਗਏ ਸਨ, ਫਿਰ 2007 ਤੋਂ 2017 ਅਕਾਲੀ ਸਰਕਾਰ ਵੇਲੇ ਕੈਪਟਨ ‘ਤੇ ਦਰਜ ਸਾਰੇ ਕੇਸ ਕੈਂਸਲ ਕੀਤੇ ਗਏ। ਹੁਣ ਫਿਰ ਕੈਪਟਨ ਸਰਕਾਰ ਵੇਲੇ ਐਸ.ਆਈ.ਟੀ. ਦੀ ਰਿਪੋਰਟ ਖਾਰਜ ਕੀਤੀ ਗਈ ਹੈ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …