24.1 C
Toronto
Wednesday, September 17, 2025
spot_img
Homeਪੰਜਾਬਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ

ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਵਿਖੇ ਰੋਸ ਧਰਨਾ

ਕੁੰਵਰ ਵਿਜੇ ਪ੍ਰਤਾਪ ਦੇ ਹੱਕ ‘ਚ ਉਠੀ ਆਵਾਜ਼
ਕੋਟਕਪੂਰਾ/ਬਿਊਰੋ ਨਿਊਜ਼
ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤ ਪਰਿਵਾਰਾਂ ਵਲੋਂ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ ਇਨਸਾਫ਼ ਲਈ ਰੋਸ ਧਰਨਾ ਲਗਾਇਆ ਗਿਆ। ਇਸ ਮੌਕੇ ਗੋਲੀਕਾਂਡ ਵਿਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ, ਸ਼ਹੀਦ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸਾਧੂ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਦੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਹਾਈਕੋਰਟ ਵਲੋਂ ਖ਼ਾਰਜ ਕਰਨਾ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੀ ਆਪਸੀ ਸਾਂਝ ਗਿਰੀ ਦਾ ਨਤੀਜਾ ਹੈ। ਇਸ ਮੌਕੇ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ 19 ਅਪ੍ਰੈਲ ਨੂੰ ਪੀੜਤ ਪਰਿਵਾਰਾਂ ਤੇ ਸਿੱਖ ਜੱਥੇਬੰਦੀਆਂ ਵੱਲੋਂ ਹਾਈਕੋਰਟ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਸੁਖਰਾਜ ਸਿੰਘ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਤੋਂ ਨਿਰਾਸ਼ ਹੁੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਹੈ।

RELATED ARTICLES
POPULAR POSTS