ਕਿਹਾ – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਐਸ.ਆਈ.ਟੀ. ਦੀ ਰਿਪੋਰਟ ਨੂੰ ਕੀਤਾ ਜਾਵੇ ਜਨਤਕ
ਫਰੀਦਕੋਟ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਕਾਂਗਰਸ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸੁਸਤ ਜਾਂਚ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਿੱਧੂ ਨੇ ਐਸ.ਆਈ.ਟੀ. ਦੀ ਜਾਂਚ ਰਿਪੋਰਟ ਨੂੰ ਵੀ ਜਨਤਕ ਕਰਨ ਦੀ ਮੰਗ ਕੀਤੀ। ਨਵਜੋਤ ਸਿੱਧੂ ਅੱਜ ਚੁੱਪ ਚੁਪੀਤੇ ਬਰਗਾੜੀ ਦੇ ਗੁਰਦੁਆਰਾ ਬੁਰਜ ਜਵਾਹਰ ਸਿੰਘ ਪੁੱਜੇ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਰਗਾੜੀ ਬੇਅਦਬੀ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਵਿਧਾਨ ਸਭਾ ਵਿਚ ਜਨਤਕ ਕੀਤਾ ਗਿਆ, ਉਸੇ ਤਰ੍ਹਾਂ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਨੂੰ ਵੀ ਜਨਤਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦਿਆਂ ਕਿਹਾ ਕਿ ਲੋਕ ਬੇਅਦਬੀ ਮਾਮਲੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਚਾਹੁੰਦੇ ਹਨ ਤੇ ਸਰਕਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਉਸ ਗੁਰਦੁਆਰਾ ਸਾਹਿਬ ਵਿਚ ਵੀ ਮੱਥਾ ਟੇਕਿਆ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …