-14.6 C
Toronto
Saturday, January 24, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਦੀ ਅਰਜ਼ੀ ਕੀਤੀ ਰੱਦ

ਕੈਪਟਨ ਅਮਰਿੰਦਰ ਨੇ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਦੀ ਅਰਜ਼ੀ ਕੀਤੀ ਰੱਦ

ਕਿਹਾ – ਸੂਬੇ ਨੂੰ ਸਮਰੱਥ ਅਫਸਰ ਦੀ ਲੋੜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੰਵਰ ਵਿਜੇ ਪ੍ਰਤਾਪ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ ਟੀਮਾਂ ਦੀ ਅਗਵਾਈ ਵੀ ਕਰ ਰਹੇ ਹਨ। ਕੁੰਵਰ ਵਿਜੇ ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਅਰਜ਼ੀ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ, ਜਿਨ੍ਹਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿਚ ਲੋੜੀਂਦੀਆਂ ਹਨ। ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ।

 

RELATED ARTICLES
POPULAR POSTS