14.4 C
Toronto
Sunday, September 20, 2026
spot_img
Homeਪੰਜਾਬਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ

ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ

ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾਕੁੰਵਰ ਵਿਜੇ ਨੂੰ ਵਿਧਾਨ ਸਭਾ ਚੋਣ ਲੜਾਉਣ ਦੇ ਚਰਚੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਬਹੁ ਚਰਚਿਤ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈ.ਜੀ. ਰੈਂਕ ਦੇ ਇਸ ਪੁਲਿਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਦਿੱਤਾ ਗਿਆ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਅੰਦਰ ਭਾਰੀ ਹਲਚਲ ਪਾਈ ਜਾ ਰਹੀ ਹੈ। ਇਹ ਵੀ ਚਰਚਾ ਹੈ ਕਿ ਇਹ ਪੁਲਿਸ ਅਧਿਕਾਰੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਜਾਂਚ ਤੋਂ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਸਨ।

 

RELATED ARTICLES
POPULAR POSTS