ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਟੇਕਿਆ ਮੱਥਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਅੱਜ ਵਿਸਾਖੀ ਦਾ ਤਿਉਹਾਰ ਪੰਜਾਬ ਤੇ ਚੰਡੀਗੜ੍ਹ ਸਮੇਤ ਦੇਸ਼ ਭਰ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਬੇਸ਼ੱਕ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਕਰਕੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ ਪਰ ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨਾਂ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਨਜ਼ਰ ਆਇਆ। ਧਿਆਨ ਰਹੇ ਕਿ ਅੱਜ ਵਿਸਾਖੀ ਵਾਲੇ ਦਿਨ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਵਿਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ। ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੀਆਂ ਸੰਗਤਾਂ ਨਾਲ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਪੂਰੇ ਖਾਲਸਈ ਰੰਗ ‘ਚ ਰੰਗੀ ਨਜ਼ਰ ਆਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਵੀ ਦਿੱਤੀਆਂ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …