Breaking News
Home / ਪੰਜਾਬ / ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜਾਣ ਸਮੇਂ ਫਿਰੋਜ਼ਪੁਰ ਦੇ ਕਿਸਾਨ ਦੀ ਮੌਤ

ਦਿੱਲੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਜਾਣ ਸਮੇਂ ਫਿਰੋਜ਼ਪੁਰ ਦੇ ਕਿਸਾਨ ਦੀ ਮੌਤ

ਕਿਸਾਨੀ ਸੰਘਰਸ਼ ‘ਚ ਹੁਣ ਤੱਕ 300 ਤੋਂ ਜ਼ਿਆਦਾ ਕਿਸਾਨਾਂ ਦੀ ਜਾ ਚੁੱਕੀ ਹੈ ਜਾਨ
ਫਿਰੋਜ਼ਪੁਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਕਿਸਾਨੀ ਸੰਘਰਸ਼ ਵਿਚ ਪੰਜਾਬ ਤੋਂ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਇਸੇ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੇ ਕਿਸਾਨ ਰੇਸ਼ਮ ਸਿੰਘ ਦੀ ਅੱਜ ਜਾਨ ਚਲੇ ਗਈ। ਧਿਆਨ ਰਹੇ ਕਿ ਕਿਸਾਨ ਰੇਸ਼ਮ ਸਿੰਘ ਦਿੱਲੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਰਵਾਨਾ ਹੋਇਆ ਸੀ ਕਿ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਹ ਕਿਸਾਨ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨਾਲ ਸਬੰਧਤ ਸੀ। ਧਿਆਨ ਰਹੇ ਕਿ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 300 ਤੋਂ ਵੱਧ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …