19.5 C
Toronto
Saturday, June 6, 2026
spot_img
Homeਪੰਜਾਬਪੰਜਾਬ 'ਚ ਦਲ ਬਦਲੂ ਵੀ ਆਉਣ ਲੱਗੇ ਸਾਹਮਣੇ

ਪੰਜਾਬ ‘ਚ ਦਲ ਬਦਲੂ ਵੀ ਆਉਣ ਲੱਗੇ ਸਾਹਮਣੇ

ਸਾਬਕਾ ਮੰਤਰੀ ਜੋਸਨ ਸਾਥੀਆਂ ਸਮੇਤ ਅਕਾਲੀ ਦਲ ‘ਚ ਸ਼ਾਮਲ
ਫਾਜ਼ਿਲਕਾ/ਬਿਊਰੋ ਨਿਊਜ਼
ਪੰਜਾਬ ਵਿਚ ਅਗਲੇ ਸਾਲ ਯਾਨੀ ਕਿ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਜ਼ੋਰ ਫੜਨ ਲੱਗੀਆਂ ਹਨ। ਇਸਦੇ ਚੱਲਦਿਆਂ ਹੁਣ ਦਲ ਬਦਲੂ ਵੀ ਸਾਹਮਣੇ ਆਉਣ ਲੱਗੇ ਹਨ ਅਤੇ ਇਕ ਪਾਰਟੀ ਵਿਚੋਂ ਦੂਜੀ ਪਾਰਟੀ ‘ਚ ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਤਾਂ ਕੁਝ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ। ਇਸਦੇ ਚੱਲਦਿਆਂ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਹੰਸ ਰਾਜ ਜੋਸਨ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਬੰਦੀ ਵਾਲਾ ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤੇ ਸੰਖੇਪ ਸਮਾਗਮ ਦੌਰਾਨ ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਦਾ ਪੱਲਾ ਫੜਿਆ।

RELATED ARTICLES
POPULAR POSTS