ਨਵੀਂ ਦਿੱਲੀ/ਬਿਊਰੋ ਨਿਊਜ਼
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਕਈ ਮਾਅਨਿਆਂ ਵਿਚ ਖਾਸ ਹੋਵੇਗਾ। ਆਯੋਜਨ ਕਈ ਦਿਨਾਂ ਦਾ ਹੋਵੇਗਾ ਪਰ ਮੁੱਖ ਸਮਾਰੋਹ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਚ 2017 ਵਿਚ 5 ਜਨਵਰੀ ਨੂੰ ਹੋਣਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਿਮਾਨਾਂ ਦੀ ਸੂਚੀ ਤਿਆਰ ਕਰ ਲਈ ਹੈ। ਇਸ ਵਿਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਵੀ ਸੱਦਾ ਪੱਤਰ ਭੇਜਿਆ ਹੈ। ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਹਿਲਾਂ ਹੀ ਦਾਅਵਤਨਾਮਾ ਭੇਜਿਆ ਜਾ ਚੁੱਕਾ ਹੈ। ਦੇਸ਼-ਵਿਦੇਸ਼ ਤੋਂ ਕਈ ਉੱਘੀਆਂ ਹਸਤੀਆਂ ਤੇ ਸੰਤ ਵੀ ਇਸ ਮੌਕੇ ਸੱਦੇ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ਼ੈਂਲੇਂਦਰ ਸਿੰਘ ਅਤੇ ਜਨਰਲ ਸਕੱਤਰ ਸਰਜਿੰਦਰ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਸੱਦਾ ਪੱਤਰ ਭੇਜਿਆ ਜਾ ਚੁੱਕਾ ਹੈ। 18 ਜਨਵਰੀ, 1967 ਨੂੰ 300ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਰੋਹ ਵਿਚ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਪਟਨਾ ਸਾਹਿਬ ਆਏ ਸਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …