ਸੁਖਦੇਵ ਢੀਂਡਸਾ ਨੇ ਕੁੰਵਰ ਵਿਜੈ ਪ੍ਰਤਾਪ ਦੇ ਅਸਤੀਫੇ ਨੂੰ ਬਾਦਲਾਂ ਅਤੇ ਕੈਪਟਨ ਦੀਆਂ ਚਾਲਾਂ ਕਰਾਰ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ ਫਿਕਸ ਮੈਚ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ, ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਨੂੰ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਨੂੰ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭੁਗਤਣਾ ਪਵੇਗਾ। ਢੀਂਡਸਾ ਨੇ ਕਿਹਾ ਕਿ ਕੈਪਟਨ ਅਤੇ ਬਾਦਲਾਂ ਦੀਆਂ ਚਾਲਾਂ ਕਰਕੇ ਕੁੰਵਰ ਵਿਜੇ ਪ੍ਰਤਾਪ ਇੰਨੇ ਨਿਰਾਸ਼ ਹੋ ਗਏ ਕਿ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …