ਕਿਹਾ – ਨਿਰਪੱਖ ਜਾਂਚ ਕਰਨ ਵਾਲੇ ਮਿਹਨਤੀ ਅਧਿਕਾਰੀ ਦਾ ਹੌਸਲਾ ਕੀਤਾ ਗਿਆ ਪਸਤ
ਪਟਿਆਲਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਸਰਕਾਰ ਵੱਲੋਂ ਰੱਖੇ ਕਮਜ਼ੋਰ ਪੱਖ ਨੇ ਕੈਪਟਨ ਤੇ ਬਾਦਲਾਂ ਦਾ ਗੱਠਜੋੜ ਲੋਕਾਂ ਸਾਹਮਣੇ ਲਿਆਂਦਾ ਹੈ। ਜਿਸਦੀ ਦੁਹਾਈ ਆਮ ਆਦਮੀ ਪਾਰਟੀ ਪਿਛਲੇ ਚਾਰ ਸਾਲਾਂ ਤੋਂ ਦਿੰਦੀ ਆ ਰਹੀ ਹੈ। ਭਗਵੰਤ ਮਾਨ ਪਟਿਆਲਾ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਹਿਬਲ ਕਲਾਂ ਗੋਲੀਕਾਂਡ ਦਾ ਪੱਖ ਸਰਕਾਰ ਵੱਲੋਂ ਜਾਂ ਸਰਕਾਰ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਵੱਲੋਂ ਰੱਖਿਆ ਗਿਆ ਹੈ, ਉਸ ਨਾਲ ਨਿਰਪੱਖ ਜਾਂਚ ਕਰਨ ਤੋਂ ਬਾਅਦ ਰਿਪੋਰਟ ਤਿਆਰ ਕਰਨ ਵਾਲੇ ਅਧਿਕਾਰੀ ਦਾ ਹੌਸਲਾ ਵੀ ਪਸਤ ਹੋਇਆ ਹੈ। ਧਿਆਨ ਰਹੇ ਕਿ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਨੇ ਗੋਲੀਕਾਂਡ ਦੀ ਜਾਂਚ ਰਿਪੋਰਟ ਤਿਆਰ ਕਰਵਾਈ ਸੀ, ਜਿਸ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।
Check Also
ਕਿਸਾਨ ਆਗੂਆਂ ਦੀ ਬੈਠਕ ਰਹੀ ਬੇਨਤੀਜਾ ਅਤੇ ਅਗਲੇ ਗੇੜ ਦੀ ਬੈਠਕ 18 ਨੂੰ
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਚਲਦੀ ਬੈਠਕ ’ਚੋਂ ਉੱਠ ਕੇ ਚਲੇ ਗਏ ਪਟਿਆਲਾ/ਬਿਊਰੋ ਨਿਊਜ਼ ਸੰਯੁਕਤ …