ਕਹਿੰਦੇ – ਸਮਾਜ ਸੇਵਾ ਕਰਦਾ ਰਹਾਂਗਾ, ਪਰ ਆਈ.ਪੀ.ਐਸ. ਦੇ ਤੌਰ ‘ਤੇ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਕੁੰਵਰ ਵਿਜੈ ਪ੍ਰਤਾਪ ਆਪਣੇ ਫ਼ੈਸਲੇ ‘ਤੇ ਬਜ਼ਿੱਦ ਹਨ। ਉਨ੍ਹਾਂ ਆਪਣੇ ਫੇਸਬੁੱਕ ‘ਤੇ ਇਕ ਪੋਸਟ ਪਾਈ ਹੈ ਜਿਸ ਵਿਚ ਲਿਖਿਆ ਹੈ ਉਹ ਅੱਗੇ ਵੀ ਸਮਾਜ ਸੇਵਾ ਕਰਦੇ ਰਹਿਣਗੇ ਪਰ ਆਈਪੀਐੱਸ ਦੇ ਤੌਰ ‘ਤੇ ਨਹੀਂ। ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਕੋਟਕਪੂਰਾ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਦੇ ਮੁਖੀ ਹਨ, ਜਿਸ ਨੂੰ ਪਿਛਲੇ ਦਿਨੀਂ ਹਾਈਕੋਰਟ ਨੇ ਭੰਗ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਲਿਖਿਆ ਹੈ – ਮੈਂ ਆਪਣਾ ਫ਼ਰਜ਼ ਨਿਭਾਇਆ… ਕੋਈ ਅਫ਼ਸੋਸ ਨਹੀਂ। ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਉਹ ਇਸ ਮੁੱਦੇ ਦਾ ਸਿਆਸੀਕਰਨ ਨਾ ਕਰਨ। ਮੇਰੀ ਰਿਪੋਰਟ ਤੇ ਚਾਰਜਸ਼ੀਟ ਦਾ ਇਕ-ਇਕ ਵਾਕ ਆਪਣੇ-ਆਪ ਵਿਚ ਇਕ ਸਬੂਤ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …