ਵਿਸਾਖੀ ਦੀ ਮਹੱਤਤਾ ਬਾਰੇ ਅਤੇ ਡਾ. ਅੰਬੇਦਕਰ ਦੇ ਸਨਮਾਨ ਸਬੰਧੀ ਅਮਰੀਕੀ ਸੰਸਦ ‘ਚ ਮਤਾ ਪੇਸ਼
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਇਕ ਸੰਸਦ ਮੈਂਬਰ ਨੇ ਵਿਸਾਖੀ ਦੇ ਤਿਉਹਾਰ ਦੀ ਅਹਿਮੀਅਤ ਨੂੰ ਮਾਨਤਾ ਦੇਣ ਅਤੇ ਇਸ ਨੂੰ ਮਨਾਉਣ ਵਾਲਿਆਂ ਲਈ ਪ੍ਰਤੀਨਿਧ ਸਭਾ ਵਿਚ ਇਕ ਮਤਾ ਪੇਸ਼ ਕੀਤਾ। ਸੰਸਦ ਮੈਂਬਰ ਜੌਹਨ ਗਾਰਾਮੈਂਡੀ ਨੇ ਸਦਨ ਵਿਚ ਵਿਸਾਖੀ ਮਤੇ ਨੂੰ ਮੁੜ ਤੋਂ ਪੇਸ਼ ਕਰਨ ਦੌਰਾਨ ਕਿਹਾ ਕਿ ਇਹ ਮਤਾ ਵਿਸਾਖੀ ਦੇ ਤਿਉਹਾਰ ਦੀ ਇਤਿਹਾਸਕ, ਸਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਸਵੀਕਾਰ ਕਰਦਾ ਹੈ। ਵਿਸਾਖੀ ਦਾ ਤਿਉਹਾਰ 1699 ਵਿਚ ਗੁਰੂ ਗੋਬਿੰਦ ਸਿੰਘ ਜੀ ਵੱਲੋਂ ‘ਖਾਲਸਾ ਪੰਥ’ ਦੀ ਸਥਾਪਨਾ ਕੀਤੇ ਜਾਣ ਦੀ ਯਾਦ ਵੀ ਤਾਜ਼ਾ ਕਰਦਾ ਹੈ। ਕੈਲੀਫੋਰਨੀਆ ਵਿਚ ਕਾਂਗਰਸ ਦੇ ਮੈਂਬਰ ਗਾਰਾਮੈਂਡੀ ਸਦਨ ਦੇ ਸਿੱਖ ਕੌਕਸ ਦੇ ਉਪ ਮੁਖੀ ਵੀ ਹਨ। ਇਸੇ ਦੌਰਾਨ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ 130ਵੀਂ ਜੈਅੰਤੀ ਮੌਕੇ ਉਨ੍ਹਾਂ ਦੇ ਸਨਮਾਨ ਵਿਚ ਲਗਾਤਾਰ ਦੂਜੇ ਸਾਲ ਇਕ ਮਤਾ ਪੇਸ਼ ਕੀਤਾ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …