ਪੰਜਾਬ ਸਰਕਾਰ ‘ਤੇ ਲਗਾਏ ਆਰੋਪ
ਫਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ਦੇ ਰੋਸ ਵਜੋਂ ਪੰਥਕ ਧਿਰਾਂ ਨੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਲਈ ਇਨਸਾਫ਼ ਮੰਗ ਰਹੀ ਹੈ। ਉਨ੍ਹਾਂ ਆਰੋਪ ਲਾਇਆ ਕਿ ਪੰਜਾਬ ਸਰਕਾਰ ਨੇ ਸਭ ਤੋਂ ਅਹਿਮ ਕੇਸ ਲੜਨ ਵਿੱਚ ਕੋਈ ਖ਼ਾਸ ਦਿਲਚਸਪੀ ਨਹੀਂ ਦਿਖਾਈ, ਜਿਸ ਸਦਕਾ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸ਼ਰ੍ਹੇਆਮ ਬਾਹਰ ਘੁੰਮ ਰਹੇ ਹਨ।
Check Also
ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ – 8 ਵਿਅਕਤੀਆਂ ਦੀ ਮੌਤ ਅਤੇ 32 ਜ਼ਖਮੀ
ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਨੇੜੇ ਅੱਜ ਸਵੇਰੇ 10 ਵਜੇ ਦੇ ਕਰੀਬ ਮਿੰਨੀ ਬੱਸ …