-8.9 C
Toronto
Tuesday, March 3, 2026
spot_img
Homeਪੰਜਾਬਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਸਿੰਘੂ ਬਾਰਡਰ ਦਿੱਲੀ ਵਿਖੇ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਲੱਗੀ ਅੱਗ

ਜਾਨੀ ਨੁਕਸਾਨ ਹੋਣ ਤੋਂ ਹੋਇਆ ਬਚਾਅ
ਸਿੰਘੂ ਬਾਰਡਰ/ਬਿਊਰੋ ਨਿਊਜ਼
ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ ਲਗਾਈ ਗਈ ਅਤੇ ਫਿਰ ਇਹ ਦੋਵੇਂ ਵਿਅਕਤੀ ਫਰਾਰ ਹੋ ਗਏ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕਿਸਾਨਾਂ ਦੀ ਰੋਜ਼ਾਨਾ ਵਰਤੋਂ ਵਾਲਾ ਸਮਾਨ ਸੜ ਕੇ ਸੁਆਹ ਹੋ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਸਮੇਤ ਵੱਖ-ਵੱਖ ਆਗੂਆਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਇਸ ਕੋਝੀ ਹਰਕਤ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਚਲਾਏ ਜਾ ਰਹੇ ਸ਼ਾਂਤੀਪੂਰਵਕ ਸੰਘਰਸ਼ ਨੂੰ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

 

RELATED ARTICLES
POPULAR POSTS