ਬੋਲੇ-ਕੈਪਟਨ ਸਾਹਿਬ ਕੁਝ ਕਰੋ, ਨਹੀਂ ਤਾਂ ਪਿੱਛੇ ਰਹਿ ਜਾਵਾਂਗੇ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ‘ਚ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਤੇਵਰ ਵੀ ਹਮਲਾਵਰ ਹੋ ਗਏ ਹਨ। ਬਿੱਟੂ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਆਸੀ ਹਮਲਾ ਕੀਤਾ ਹੈ ਤੇ ਵੱਡੇ ਸਵਾਲ ਵੀ ਉਠਾਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ, ਹੁਣ ਕੁਝ ਕਰ ਲਓ, ਨਹੀਂ ਤਾਂ ਅਸੀਂ ਪਿੱਛੇ ਰਹਿ ਜਾਵਾਂਗੇ। ਇਕ ਵਾਰ ਫਿਰ ਚਰਚਾ ‘ਚ ਆਏ ਬਰਗਾੜੀ ਕਾਂਡ ਤੋਂ ਬਾਅਦ ਰਵਨੀਤ ਬਿੱਟੂ ਨੇ ਫੇਸਬੁੱਕ ‘ਤੇ ਕਰੀਬ 21 ਮਿੰਟ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਾਮਲੇ ‘ਚ ਕੁਝ ਕਰਨ ਦੀ ਸਲਾਹ ਦਿੱਤੀ। ਬਿੱਟੂ ਨੇ ਕਿਹਾ ਕਿ ਸਰਕਾਰ ਚਾਹੇ ਤਾਂ ਇਸ ਮਾਮਲੇ ‘ਚ ਕੁਝ ਵੀ ਕਰ ਸਕਦੀ ਹੈ। ਜੇ ਸਰਕਾਰ ਨੇ ਕੋਈ ਵੱਡਾ ਕਦਮ ਨਾ ਉਠਾਇਆ ਤਾਂ ਜਨਤਾ ਉਨ੍ਹਾਂ ਨੂੰ ਵੀ ਕਟਹਿਰੇ ‘ਚ ਖੜ੍ਹਾ ਕਰ ਦੇਵੇਗੀ, ਜਿੱਥੇ ਬਾਦਲ ਪਰਿਵਾਰ ਨੂੰ ਖੜ੍ਹਾ ਕੀਤਾ ਗਿਆ ਹੈ।
Check Also
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ
ਕਿਹਾ : ਸਾਨੂੰ ਸਾਰਿਆਂ ਨੂੰ ਵਾਤਾਵਰਣ ਬਚਾਉਣ ਲਈ ਆਉਣਾ ਚਾਹੀਦੈ ਅੱਗੇ ਅੰਮਿ੍ਰਤਸਰ/ਬਿਊਰੋ ਨਿਊਜ਼ ਰਾਜ ਸਭਾ …