Breaking News
Home / ਪੰਜਾਬ / ਪੰਜਾਬ ‘ਚੋਂ ਪਰਵਾਸੀ ਮਜ਼ਦੂਰਾਂ ਦਾ ਪਲਾਇਨ ਹੋਇਆ ਸ਼ੁਰੂ

ਪੰਜਾਬ ‘ਚੋਂ ਪਰਵਾਸੀ ਮਜ਼ਦੂਰਾਂ ਦਾ ਪਲਾਇਨ ਹੋਇਆ ਸ਼ੁਰੂ

ਪਰਵਾਸੀ ਮਜ਼ਦੂਰਾਂ ਨੂੰ ਸਤਾਉਣ ਲੱਗਾ ਲਾਕਡਾਊਨ ਦਾ ਡਰ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਸਾਲ ਕਰੋਨਾ ਮਹਾਂਮਾਰੀ ਦੇ ਕਾਰਨ ਲਾਕਡਾਊਨ ਲਗਾਇਆ ਗਿਆ ਸੀ। ਜਿਸ ਨਾਲ ਲੱਖਾਂ ਹੀ ਮਜ਼ਦੂਰਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਪਲਾਇਨ ਸ਼ੁਰੂ ਕਰ ਦਿੱਤਾ ਸੀ। ਅਜਿਹੀ ਸਥਿਤੀ ਇੱਕ ਵਾਰ ਮੁੜ ਤੋਂ ਦੇਸ਼ ਵਿੱਚ ਦਿਖਾਈ ਦੇਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਸੂਬਿਆਂ ਨੂੰ ਲਾਕਡਾਊਨ ਨਹੀਂ ਕੀਤਾ ਗਿਆ ਪਰ ਫਿਰ ਵੀ ਪਰਵਾਸੀ ਮਜ਼ਦੂਰ ਕਰਫਿਊ ਦੇ ਡਰੋਂ ਆਪਣੇ ਘਰਾਂ ਨੂੰ ਵਾਪਸ ਜਾਣ ਲੱਗ ਪਏ ਹਨ। ਧਿਆਨ ਰਹੇ ਕਿ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਵੀ ਮਜ਼ਦੂਰਾਂ ਦਾ ਪਲਾਇਨ ਸ਼ੁਰੂ ਹੋ ਗਿਆ ਹੈ। ਲੁਧਿਆਣਾ ਅਤੇ ਮੁਹਾਲੀ ਤੋਂ ਰੋਜ਼ੀ ਰੋਟੀ ਦੇ ਸੰਕਟ ਦੇ ਡਰ ਨੂੰ ਦੇਖਦੇ ਹੋਏ ਪਰਵਾਸੀ ਮਜ਼ਦੂਰ ਸਪੈਸ਼ਲ ਬੱਸਾਂ ਦੇ ਰਾਹੀਂ ਉੱਤਰ ਪ੍ਰਦੇਸ਼ ਤੇ ਬਿਹਾਰ ਸਥਿਤ ਆਪਣੇ ਪਿੰਡਾਂ ਵੱਲ ਨੂੰ ਜਾ ਰਹੇ ਹਨ। ਪੰਜਾਬ ਵਿਚ ਲਗਾਤਰ ਕਰੋਨਾ ਦੇ ਮਾਮਲੇ ਵਧ ਰਹੇ ਹਨ, ਜਿਸ ਨੇ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …