ਕਰੋਨਾ ਕਾਰਨ 10ਵੀਂ ਤੱਕ ਦੀਆਂ ਬੋਰਡ ਪ੍ਰੀਖਿਆਵਾਂ ਰੱਦ – 12ਵੀਂ ਦੀਆਂ ਕੀਤੀਆਂ ਮੁਲਤਵੀ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਵੀਂ, ਅੱਠਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾ ਪ੍ਰੀਖਿਆਵਾਂ ਤੋਂ ਪਾਸ ਕਰਕੇ ਅਗਲੀਆਂ ਜਮਾਤਾਂ ਵਿੱਚ ਪ੍ਰਮੋਟ ਕਰ ਦਿੱਤਾ ਜਾਵੇਗਾ। ਪੰਜਾਬ ਰਾਜ ਪ੍ਰੀਖਿਆਵਾਂ ਬੋਰਡ ਵੱਲੋਂ ਲਈ ਜਾਂਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ, ਜੋ ਕਿ ਪਹਿਲਾਂ ਹੀ ਮੁਲਤਵੀ ਕੀਤੀ ਜਾ ਚੁੱਕੀ ਹੈ, ਬਾਰੇ ਫੈਸਲਾ ਕਰੋਨਾ ਸਬੰਧੀ ਹਾਲਾਤ ਨੂੰ ਧਿਆਨ ਵਿਚ ਰੱਖ ਕੇ ਲਿਆ ਜਾਵੇਗਾ। ਇਹ ਫ਼ੈਸਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੋਵਿਡ-19 ਦੀ ਸਮੀਖਿਆ ਸਬੰਧੀ ਹੋਈ ਮੀਟਿੰਗ ਵਿਚ ਲਏ ਗਏ। ਧਿਆਨ ਰਹੇ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਸੀ.ਬੀ.ਐਸ.ਈ. ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕੀਤੇ ਜਾਣ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕੀਤੇ ਜਾਣ ਸਬੰਧੀ ਐਲਾਨ ਕੀਤੇ ਜਾਣ ਤੋਂ ਇਕ ਦਿਨ ਬਾਅਦ ਲਿਆ ਗਿਆ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …