-16.7 C
Toronto
Friday, January 30, 2026
spot_img
Homeਹਫ਼ਤਾਵਾਰੀ ਫੇਰੀਕੁੰਡਲੀ ਬਾਰਡਰ 'ਤੇ ਕਿਸਾਨਾਂ ਦੇ ਆਰਜ਼ੀ ਘਰ ਸੜ ਕੇ ਸੁਆਹ

ਕੁੰਡਲੀ ਬਾਰਡਰ ‘ਤੇ ਕਿਸਾਨਾਂ ਦੇ ਆਰਜ਼ੀ ਘਰ ਸੜ ਕੇ ਸੁਆਹ

ਟੈਂਟਾਂ ਨੂੰ ਅੱਗ ਲੱਗੀ ਜਾਂ ਲਾਈ
ਕੁੰਡਲੀ ਦੇ ਰਸੋਈ ਘਰ ਨੇੜੇ ਵਾਪਰਿਆ ਹਾਦਸਾ, ਜਾਨੀ ਨੁਕਸਾਨ ਤੋਂ ਬਚਾਅ
ਨਵੀਂ ਦਿੱਲੀ : ਕੁੰਡਲੀ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗ ਗਈ। ਚਸ਼ਮਦੀਦ ਵਿਅਕਤੀਆਂ ਦੇ ਦੱਸਣ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਇਹ ਅੱਗ ਲਗਾਈ ਗਈ ਅਤੇ ਫਿਰ ਇਹ ਦੋਵੇਂ ਵਿਅਕਤੀ ਫਰਾਰ ਹੋ ਗਏ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕਿਸਾਨਾਂ ਦੀ ਰੋਜ਼ਾਨਾ ਵਰਤੋਂ ਵਾਲਾ ਸਮਾਨ ਸੜ ਕੇ ਸੁਆਹ ਹੋ ਗਿਆ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਸਮੇਤ ਵੱਖ-ਵੱਖ ਆਗੂਆਂ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਇਸ ਕੋਝੀ ਹਰਕਤ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਚਲਾਏ ਜਾ ਰਹੇ ਸ਼ਾਂਤੀਪੂਰਵਕ ਸੰਘਰਸ਼ ਨੂੰ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

 

RELATED ARTICLES
POPULAR POSTS