ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਪੱਕੇ ਹੋਣ ਦੀ ਉਡੀਕ ‘ਚ ਬੈਠੇ ਭਾਰਤੀ ਵਿਦਿਆਰਥੀਆਂ ਅਤੇ ਕਾਮਿਆਂ ਲਈ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਹੈ। ਦਰਅਸਲ ਕੈਨੇਡਾ ਨੇ 90 ਹਜ਼ਾਰ ਤੋਂ ਜ਼ਿਆਦਾ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਅਤੇ ਕਾਮਿਆਂ ਨੂੰ ਸਥਾਈ ਨਿਵਾਸ ਦੇਣ ਦਾ ਐਲਾਨ ਕੀਤਾ ਹੈ। ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ ਵਿਚ ਮਦਦ ਕੀਤੀ ਸੀ। ਇਸ ਦਾ ਐਲਾਨ ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਨੇ ਕੀਤਾ। ਇਸ ਪ੍ਰੋਗਰਾਮ ਤਹਿਤ ਕੈਨੇਡਾ ਵਿਚ ਸਿੱਖਿਆ ਪ੍ਰਾਪਤ ਕਰ ਚੁੱਕੇ 40,000 ਭਾਰਤੀ ਵਿਦਿਆਰਥੀਆਂ ਨੂੰ ਪੱਕਾ ਕੀਤਾ ਜਾਵੇਗਾ।
ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਕਿਹਾ ਕਿ ਇਸ ਸਾਲ ਕੈਨੇਡਾ ਨੂੰ 4 ਲੱਖ ਤੋਂ ਜ਼ਿਆਦਾ ਪਰਵਾਸੀਆਂ ਦੇ ਸਵਾਗਤ ਦੇ ਆਪਣੇ ਟੀਚੇ ਤੱਕ ਪਹੁੰਚਣ ਵਿਚ ਮਦਦ ਮਿਲੇਗੀ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਮਹਾਂਮਾਰੀ ਦੇ ਦੌਰ ਦੌਰਾਨ ਪਰਵਾਸੀ ਭਾਰਤੀਆਂ ਵੱਲੋਂ ਪਾਏ ਯੋਗਦਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਨਵੀਆਂ ਤਬਦੀਲੀਆਂ ਤਹਿਤ ਹੈਲਥ ਕੇਅਰ ਵਰਕਰਾਂ ਅਤੇ ਹੋਰ ਯੋਗ ਵਰਕਰਾਂ ਕੋਲ ਘੱਟੋ-ਘੱਟ ਇੱਕ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ ਜਿਸ ਆਸਰੇ ਉਹ ਪੀ.ਆਰ. ਲਈ ਅਪਲਾਈ ਕਰ ਸਕਣਗੇ। ਅੰਤਰਰਾਸ਼ਟਰੀ ਗਰੈਜੂਏਟਸ ਲਈ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਕੈਨੇਡਾ ਵਿਚ 4 ਸਾਲ ਦਾ ਪੋਸਟ ਸੈਕੰਡਰੀ ਪ੍ਰੋਗਰਾਮ ਪੂਰਾ ਕਰ ਲਿਆ ਹੋਵੇ।
ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੀਆਂ ਨੀਤੀਆਂ ਨਾਲ ਕੈਨੇਡਾ ਵਿਚ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਲਈ ਅਸਥਾਈ ਸਥਿਤੀ ਵਾਲੇ ਲੋਕਾਂ ਨੂੰ ਮਦਦ ਮਿਲੇਗੀ, ਜੋ ਦੇਸ਼ ਦੇ ਆਰਥਿਕ ਸੁਧਾਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ ਅਤੇ ਬਿਹਤਰ ਨਿਰਮਾਣ ਵਿਚ ਮਦਦ ਕਰਨਗੇ। ਇਮੀਗ੍ਰੇਸ਼ਨ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਭਾਰਤੀ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਝਭ