1.3 C
Toronto
Wednesday, January 7, 2026
spot_img
Homeਭਾਰਤਹਰਿਆਣਾ 'ਚ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ

ਹਰਿਆਣਾ ‘ਚ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹਰਿਆਣਾ ਵਿੱਚ ਲੱਗੇ ਮੋਰਚਿਆਂ ਵਿੱਚ ਵਿਸਾਖੀ ਮਨਾਈ ਗਈ। ਸੂਬੇ ਦੇ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਖਿਲਾਫ ਤੇ ਗੱਠਜੋੜ ਸਰਕਾਰ ਦੇ ਆਗੂਆਂ ਦੇ ਘਰਾਂ/ਦਫ਼ਤਰਾਂ ਬਾਹਰ ਲੱਗੇ ਧਰਨਿਆਂ ‘ਚ ਹਰਿਆਣਵੀਆਂ ਨੇ ਸੱਭਿਆਚਾਰਕ ਸਮਾਗਮ ਰੱਖੇ। ਇਸ ਦੌਰਾਨ ਜੱਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ 1919 ‘ਚ ਵਿਸਾਖੀ ਵਾਲੇ ਦਿਨ ਅੰਗਰੇਜ਼ਾਂ ਦੀ ਲੁੱਟ ਦਾ ਵਿਰੋਧ ਕਰ ਰਹੇ ਦੇਸ਼ ਵਾਸੀਆਂ ਦੀ ਆਵਾਜ਼ ਦਬਾਉਣ ਲਈ ਸੈਂਕੜੇ ਨਿਹੱਥੇ ਵਿਅਕਤੀਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਪਣੇ ਹੱਕਾਂ ਲਏ ਬਿਨਾਂ ਪਿੱਛੇ ਨਹੀਂ ਹਟਣਗੇ।
ਖੇਤੀ ਕਾਨੂੰਨ ਸੰਕਟ ਹੋਰ ਵਧਾਉਣਗੇ : ਡਾ. ਦਰਸ਼ਨ ਪਾਲ
ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਖੇਤੀ ਅੱਜ ਘਾਟੇ ਦਾ ਸੌਦਾ ਹੈ ਤੇ ਸਰਕਾਰ ਵੱਲੋਂ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ ਇਸ ਸੰਕਟ ਨੂੰ ਹੋਰ ਵਧਾ ਦੇਣਗੇ। ਉਨ੍ਹਾਂ ਕਿਹਾ ਕਿ ਕਿਸਾਨ ਉਦੋਂ ਹੀ ਖੁਸ਼ਹਾਲ ਹੋ ਸਕਣਗੇ, ਜਦੋਂ ਉਨ੍ਹਾਂ ਦੀ ਫਸਲ ਦਾ ਇੱਕ ਇਕ ਦਾਣਾ ਵਾਜਬ ਕੀਮਤ ‘ਤੇ ਵਿਕੇਗਾ ਅਤੇ ਉਨ੍ਹਾਂ ਨੂੰ ਕਾਰਪੋਰੇਟ ਸ਼ੋਸ਼ਣ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸਾਨ ਖੁਸ਼ਹਾਲ ਅਤੇ ਲਾਭਕਾਰੀ ਜ਼ਿੰਦਗੀ ਜਿਊਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ।

 

RELATED ARTICLES
POPULAR POSTS