ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈ ਲਈ ਹੈ। ਉਨ੍ਹਾਂ ਨੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪਿਛਲੇ ਮਹੀਨੇ ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨੇ ਟਵੀਟ ਕੀਤਾ, ”ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ। ਨਾਲ ਹੀ ਇਕ ਵਾਰ ਮੁੜ ਯੋਗ ਵਿਅਕਤੀਆਂ ਨੂੰ ਅੱਗੇ ਆ ਕੇ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਟੀਕਾ ਲਗਵਾਉਣ ਦੀ ਅਪੀਲ ਕੀਤੀ।”

