-7.7 C
Toronto
Friday, January 23, 2026
spot_img
Homeਫ਼ਿਲਮੀ ਦੁਨੀਆਫਿਲਮ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

ਫਿਲਮ ਅਦਾਕਾਰ ਸਤੀਸ਼ ਕੌਲ ਦਾ ਦਿਹਾਂਤ

ਲੁਧਿਆਣਾ : ਹਿੰਦੀ ਤੇ ਪੰਜਾਬੀ ਸਿਨੇਮਾ ਦੀਆਂ 300 ਤੋਂ ਵੱਧ ਫਿਲਮਾਂ ‘ਚ ਅਦਾਕਾਰੀ ਕਰਨ ਵਾਲੇ ਸਤੀਸ਼ ਕੌਲ ਦਾ ਲੁਧਿਆਣਾ ‘ਚ ਦਿਹਾਂਤ ਹੋ ਗਿਆ। ਉਹ ਕਰੋਨਾ ਪਾਜ਼ੇਟਿਵ ਸਨ। ਕੌਲ ਕਈ ਦਿਨਾਂ ਤੋਂ ਦਰੇਸੀ ਦੇ ਇਕ ਹਸਪਤਾਲ ‘ਚ ਭਰਤੀ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ ਕੌਲ ਦੀ ਆਰਥਿਕ ਹਾਲਤ ਚੰਗੀ ਨਹੀਂ ਸੀ। ਸਾਲ 2019 ‘ਚ ਜਦੋਂ ਖ਼ਬਰਾਂ ਰਾਹੀਂ ਸਤੀਸ਼ ਕੌਲ ਦੀ ਤੰਗਹਾਲੀ ਸਾਹਮਣੇ ਆਈ ਸੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ ਗਈ ਸੀ। ਇਸ ਤੋਂ ਬਾਅਦ ਲੁਧਿਆਣਾ ਦੇ ਡੀਸੀ ਖ਼ੁਦ ਕੌਲ ਨੂੰ ਮਿਲਣ ਪੁੱਜੇ ਸਨ। ਸਤੀਸ਼ ਕੌਲ ਦਾ ਪਿੱਠ ਦੀ ਸੱਟ ਲਈ ਵੀ ਲੰਮੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ।

 

RELATED ARTICLES
POPULAR POSTS