16.8 C
Toronto
Saturday, October 10, 2026
spot_img
Homeਪੰਜਾਬਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਢੀਂਡਸਾ ਧੜਿਆਂ ਦਾ ਰਲੇਵਾਂ ਤੈਅ

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਢੀਂਡਸਾ ਧੜਿਆਂ ਦਾ ਰਲੇਵਾਂ ਤੈਅ

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਢੀਂਡਸਾ ਧੜਿਆਂ ਦਾ ਰਲੇਵਾਂ ਤੈਅਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਚਾਲੇ ਏਕਤਾ ਕਰਾਉਣ ਲਈ ਕਾਇਮ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਨੇ ਦੋਹਾਂ ਦਲਾਂ ਦੇ ਮੁੜ ਇਕੱਠੇ ਹੋਣ ਦੀ ਆਸ ਪ੍ਰਗਟਾਈ ਹੈ। ਅਕਾਲੀ ਦਲ ਟਕਸਾਲੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਦੋਹਾਂ ਪਾਰਟੀਆਂ ਦੇ ਰਲੇਵੇਂ ਦੇ ਆਸਾਰ ਬਣ ਗਏ ਹਨ। ਇਸ ਸਬੰਧੀ ਰਣਨੀਤੀ ਨੂੰ ਛੇਤੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਦੀਆਂ ਕਮੇਟੀਆਂ ਦਾ ਮੰਨਣਾ ਹੈ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਇੱਕ ਹੋਣਾ ਜ਼ਰੂਰੀ ਹੈ। ਪੀਰ ਮੁਹੰਮਦ ਨੇ ਦੱਸਿਆ ਕਿ ਏਕਤਾ ਕਮੇਟੀਆਂ ਦੀ ਅਗਲੀ ਮੀਟਿੰਗ 17 ਅਪਰੈਲ ਨੂੰ ਚੰਡੀਗੜ੍ਹ ‘ਚ ਹੋਵੇਗੀ। ਇਸ ਮੀਟਿੰਗ ਵਿੱਚ ਸੰਪੂਰਨ ਏਕਤਾ ਲਈ ਸਮੁੱਚਾ ਖਾਕਾ ਤਿਆਰ ਕੀਤਾ ਜਾਵੇਗਾ।

 

RELATED ARTICLES
POPULAR POSTS