27.2 C
Toronto
Sunday, October 5, 2025
spot_img
Homeਪੰਜਾਬਪੰਜਾਬ ਸਰਕਾਰ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ...

ਪੰਜਾਬ ਸਰਕਾਰ ਨੇ ਸੋਨੂ ਸੂਦ ਨੂੰ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਬਣਾਇਆ

ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ
ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੋਵਿਡ ਟੀਕਾਕਰਨ ਮੁਹਿੰਮ ਲਈ ਅਦਾਕਾਰ ਸੋਨੂ ਸੂਦ ਨੂੰ ਬਰਾਂਡ ਅੰਬੈਸਡਰ ਬਣਾਇਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵੈਕਸੀਨ ਪ੍ਰਤੀ ਲੋਕਾਂ ‘ਚ ਕਾਫੀ ਹਿਚਕਚਾਹਟ ਹੈ ਤੇ ਸੋਨੂ ਸੂਦ ਦੀ ਲੋਕਾਂ ‘ਚ ਮਕਬੂਲੀਅਤ ਅਤੇ ਲੰਘੇ ਸਾਲ ਮਹਾਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜ਼ਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿੱਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਸੁਣਨਗੇ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨ੍ਹਾਂ ਉਪਰ ਭਰੋਸਾ ਕਰਦੇ ਹਨ। ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ, ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿੱਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬੇ ਸਾਂਝੇ ਕੀਤੇ ਗਏ ਹਨ।

 

RELATED ARTICLES
POPULAR POSTS