ਅੰਤਿਮ ਸਸਕਾਰ ਕਰਨ ਲਈ ਕਰਨਾ ਪੈ ਰਿਹੈ ਘੰਟਿਆਂ ਬੱਧੀ ਇੰਤਜ਼ਾਰ
ਵਾਰਾਨਸੀ/ਬਿਊਰੋ ਨਿਊਜ਼
ਕੋਰੋਨਾ ਦੇ ਵਧਦੇ ਪ੍ਰਭਾਵ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਨੂੰ ਜਿੱਥੇ ਇਲਾਜ ਕਰਾਉਣ ਵਿਚ ਦਿੱਕਤਾਂ ਆ ਰਹੀਆਂ ਹਨ। ਉਥੇ ਹੀ ਹਸਪਤਾਲਾਂ ਵਿਚ ਬੈੱਡ, ਆਕਸੀਜਨ ਸਮੇਤ ਵੈਕਸੀਨ ਦੀ ਘਾਟ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਮੌਤ ਦੇ ਮੂੰਹ ਵਿਚ ਗਏ ਵਿਅਕਤੀਆਂ ਦੇ ਅੰਤਿਮ ਸਸਕਾਰ ਲਈ ਵੀ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਉਤਰ ਪ੍ਰਦੇਸ਼ ਵਿਚ ਪੈਂਦੇ ਕਾਸ਼ੀ ਵਿਖੇ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਤੋਂ ਬਾਅਦ ਕਈ-ਕਈ ਚਿਤਾਵਾਂ ਇਕੱਠੀਆਂ ਬਲਦੀਆਂ ਵੇਖੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਰੋਨਾ ਕਾਰਨ ਜਾਨ ਗੁਆ ਚੁੱਕੇ ਆਪਣੇ ਪਰਿਵਾਰਕ ਮੈਂਬਰ ਦਾ ਅੰਤਿਮ ਸਸਕਾਰ ਕਰਨ ਲਈ 5 ਤੋਂ 6 ਘੰਟੇ ਤੱਕ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …