ਲੰਘੇ 24 ਘੰਟਿਆਂ ਦਰਮਿਆਨ ਦੇਸ਼ ਭਰ ‘ਚ ਸਾਹਮਣੇ ਆਏ 2 ਲੱਖ ਤੋਂ ਵੱਧ ਕਰੋਨਾ ਪੀੜਤ
ਜੈਪੁਰ/ਬਿਊਰੋ ਨਿਊਜ਼
ਦਿਨੋਂ-ਦਿਨ ਕਰੋਨਾ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਅੱਜਚੰਡੀਗੜ੍ਹ ਪ੍ਰਸਾਸਨ ਨੇ ਵੀ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਵੀਕ ਐਂਡ ਲੌਕਡਾਊਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚ ਸਿਰਫ ਜਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ ਬਾਕੀ ਸਭ ਆਵਾਜਾਈ ਅਤੇ ਕਾਰੋਬਾਰ ਬੰਦ ਰਹਿਣਗੇ। ਦੂਜੇਪਾਸੇ ਰਾਜਸਥਾਨ ਦੀ ਗਹਿਲੋਤ ਸਰਕਾਰ ਨੇ ਵੀ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਲੌਕਡਾਊਨ ਨੂੰ ਵੀਕਐਂਡ ਲੌਕਡਾਊਨ ਦਾ ਨਾਂ ਦਿੱਤਾ ਗਿਆ ਹੈ ਅਤੇ ਇਸ ਦਰਮਿਆਨ ਸਾਰੀਆਂ ਲੌਕਡਾਊਨ ਵਾਲੀਆਂ ਪਾਬੰਦੀਆਂ ਲਾਗੂ ਰਹਿਣਗੀਆਂ। ਪ੍ਰੰਤੂ ਇਸ ਵੀਕਐਂਡ ਲੌਕਡਾਊਨ ਦੇ ਦੌਰਾਨ ਤਿੰਨ ਉਪ ਚੋਣਾਂ ਵਾਲੇ ਇਲਾਕਿਆਂ ‘ਚ ਵੋਟਿੰਗ ਦੀ ਛੋਟ ਰਹੇਗੀ। ਰਾਜਸਥਾਨ ਅਤੇ ਚੰਡੀਗੜ੍ਹ ‘ਚ ਛੋਟ ਵਾਲੀਆਂ ਸ਼੍ਰੇਣੀਆਂ ‘ਚ ਫਲ, ਸਬਜ਼ੀ, ਦੁੱਧ, ਐਲਪੀਜੀ ਅਤੇ ਬੈਂਕਿੰਗ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਕਾਰੋਬਾਰੀ ਅਦਾਰੇ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਤੌਰ ‘ਤੇ ਬੰਦ ਰਹਿਣਗੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲੰਘੇ 24 ਘੰਟਿਆਂ ਦੌਰਾਨ ਦੇਸ਼ ਭਰ ਤੋਂ 2 ਲੱਖ ਤੋਂ ਵੱਧ ਕਰੋਨਾ ਪੀੜਤਾਂ ਦੇ ਮਾਮਲੇ ਸਾਹਮਣੇ ਆਏ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …