ਕਾਂਗਰਸੀ ਆਗੂ ਦਿਗਵਿਜੇ ਸਿੰਘ ਤੇ ਰਣਦੀਪ ਸਿੰਘ ਸੁਰਜੇਵਾਲਾ ਵੀ ਕਰੋਨਾ ਤੋਂ ਪੀੜਤ
ਬਠਿੰਡਾ/ਬਿਊਰੋ ਨਿਊਜ਼
ਕਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਇਸ ਦੀ ਲਪੇਟ ਵਿਚ ਵੱਡੇ-ਵੱਡ ਸਿਆਸੀ ਆਗੂ ਵੀ ਆਉਣ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸੀਨੀਅਰ ਲੀਡਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਸਨ। ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਦਿੱਗਜ਼ ਨੇਤਾ ਦਿਗਵਿਜੇ ਸਿੰਘ ਅਤੇ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵੀ ਕਰੋਨਾ ਤੋਂ ਪੀੜਤ ਪਾਏ ਗਏ ਹਨ।