4.1 C
Toronto
Saturday, January 10, 2026
spot_img
Homeਪੰਜਾਬਸ੍ਰੀ ਮੁਕਤਸਰ ਸਾਹਿਬ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਸ੍ਰੀ ਮੁਕਤਸਰ ਸਾਹਿਬ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਸਿੱਖ ਸੰਗਤ ਵੱਲੋਂ ਘਟਨਾ ਵਾਲੀ ਥਾਂ ‘ਤੇ ਰੋਸ ਪ੍ਰਦਰਸ਼ਨ ਜਾਰੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ‘ਤੇ ਇਕ ਖਾਲੀ ਪਏ ਪਲਾਟ ਵਿਚੋਂ ਸ੍ਰੀ ਗੁਟਕਾ ਸਾਹਿਬ ਦੇ ਅੱਧ ਜਲੇ ਅੰਗ ਪ੍ਰਾਪਤ ਹੋਏ ਹਨ। ਸਿੱਖ ਸੰਗਤਾਂ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਿਆ ਤਾਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈਆਂ ਅਤੇ ਧਰਨਾ ਲਗਾ ਕੇ ਬੈਠ ਗਈਆਂ। ਇਸ ਸਾਰੇ ਮਾਮਲੇ ਸਬੰਧੀ ਥਾਣਾ ਸਿਟੀ ਐਸਐਚਓ ਮੋਹਨ ਲਾਲ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਧਰਨੇ ‘ਤੇ ਬੈਠੀਆਂ ਸਿੱਖ ਸੰਗਤਾਂ ਦੇ ਮਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਿਨੌਣੀਆਂ ਹਰਕਤਾਂ ਕਰਨ ਵਾਲੇ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਸਾਹਮਣੇ ਲਿਆ ਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਦੂਜੇ ਪਾਸੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਟੱਲੇਵਾਲ ਦੇ ਗੁਰਦੁਆਰਾ ਰਵਿਦਾਸ ਵਿਖੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ।

 

RELATED ARTICLES
POPULAR POSTS