Breaking News
Home / ਪੰਜਾਬ / ਕੁੰਵਰ ਵਿਜੈ ਪ੍ਰਤਾਪ ਸਿੰਘ ਆਪਣੇ ਫੈਸਲੇ ‘ਤੇ ਦ੍ਰਿੜ੍ਹ

ਕੁੰਵਰ ਵਿਜੈ ਪ੍ਰਤਾਪ ਸਿੰਘ ਆਪਣੇ ਫੈਸਲੇ ‘ਤੇ ਦ੍ਰਿੜ੍ਹ

ਕਿਹਾ : ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਮਨਜ਼ੂਰ ਕਰਨ ਲਈ ਮੰਨੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸ ਆਈ ਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲੰਘੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਸਬੰਧ ‘ਚ ਅੱਜ ਉਨ੍ਹਾਂ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਵੀ ਕੀਤੀ। ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਪੁਲੀਸ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਖਿਆ ਕਿ ਉਹ ਆਪਣੇ ਅਸਤੀਫੇ ਸਬੰਧੀ ਫੈਸਲੇ ‘ਤੇ ਦ੍ਰਿੜ੍ਹ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਉਨ੍ਹਾਂ ਨੂੰ ਪੁਲੀਸ ਸੇਵਾ ਵਿਚ ਬਣੇ ਰਹਿਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ। ਪ੍ਰੰਤੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਸੀ ਕਿ ਉਹ ਆਪਣੇ ਅਸਤੀਫ਼ੇ ਵਾਲੇ ਫੈਸਲੇ ‘ਤੇ ਦ੍ਰਿੜ੍ਹ ਹਨ ਪ੍ਰੰਤੂ ਉਹ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਵਾਲੇ ਕੇਸਾਂ ਨਾਲ ਜੁੜੇ ਰਹਿਣਗੇ ਤਾਂ ਜੋ ਆਰੋਪੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ। ਚਰਚਾ ਇਹ ਵੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਮਨਜ਼ੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮਨਾ ਲਿਆ ਹੈ।

 

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …