ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲਿਆ ਫੈਸਲਾ
ਲੰਡਨ/ਬਿਊਰੋ ਨਿਊਜ਼
ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਰੋਨਾ ਵਾਇਰਸ ਦੇ ਵਧਦੇ ਕੇਸਾਂ ਕਾਰਨ ਆਪਣਾ ਭਾਰਤ ਦੌਰਾ ਰੱਦ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦੇ ਦਫਤਰ ਤੋਂ ਜਾਰੀ ਸੂਚਨਾ ਅਨੁਸਾਰ ਹੁਣ ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਅਗਲੇ ਹਫਤੇ ਭਾਰਤ ਨਹੀਂ ਪਹੁੰਚ ਸਕਣਗੇ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਬੋਰਿਸ ਜੌਹਨਸਨ ਇਸ ਮਹੀਨੇ ਦੇ ਅਖੀਰ ਵਿਚ ਦੋਵਾਂ ਦੇਸ਼ਾਂ ਦਰਮਿਆਨ ਨੀਤੀਆਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੌਰਿਸ ਜੌਹਨਸਨ ਦਾ ਭਾਰਤ ਰੱਦ ਹੋ ਗਿਆ ਸੀ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …