ਕੇਜਰੀਵਾਲ ਨੇ ਮਜ਼ਦੂਰਾਂ-ਕਾਮਿਆਂ ਨੂੰ ਦਿੱਲੀ ਛੱਡ ਕੇ ਨਾ ਜਾਣ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਧਾਨੀ ਵਿਚ ਅੱਜ ਰਾਤ 10 ਵਜੇ ਤੋਂ ਅਗਲੇ ਸੋਮਵਾਰ ਸਵੇਰੇ ਪੰਜ ਵਜੇ ਤੱਕ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ-ਕਾਮਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਛੋਟੀ ਮਿਆਦ ਦੇ ਲੌਕਡਾਊਨ ਦੌਰਾਨ ਦਿੱਲੀ ਛੱਡ ਕੇ ਨਾ ਜਾਣ। ਜ਼ਿਕਰਯੋਗ ਹੈ ਕਿ ਬਹੁਤੇ ਮਜ਼ਦੂਰ ਅਤੇ ਕਾਮੇ ਲੌਕਡਾਊਨ ਦੇ ਡਰੋਂ ਉਤਰ ਪ੍ਰਦੇਸ਼ ਅਤੇ ਬਿਹਾਰ ਸਥਿਤ ਆਪੋ ਆਪਣੇ ਘਰਾਂ ਨੂੰ ਜਾ ਰਹੇ ਹਨ। ਕੇਜਰੀਵਾਲ ਨੇ ਦਿੱਲੀ ਵਾਸੀਆਂ ਨੂੰ ਵੀ ਕਰੋਨਾ ਦੀ ਰੋਕਥਾਮ ਲਈ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। ਵਿਆਹ ਸਮਾਗਮਾਂ ਵਿਚ ਸਿਰਫ 50 ਮਹਿਮਾਨਾਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਵੇਲੇ ਦਿੱਲੀ ਵਿਚ ਕਰੋਨਾ ਕਾਰਨ ਹਾਲਾਤ ਬਦਤਰ ਹੋਏ ਪਏ ਹਨ ਤੇ ਇਥੋਂ ਦੇ ਹਸਪਤਾਲਾਂ ਵਿਚ ਬੈਡ, ਆਕਸੀਜਨ ਤੇ ਕਰੋਨਾ ਰੋਕੂ ਟੀਕਿਆਂ ਦੀ ਘਾਟ ਬਣੀ ਹੋਈ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …