25 C
Toronto
Saturday, September 12, 2026
spot_img
Homeਪੰਜਾਬਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆ

ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆ

ਪੰਜਾਬ ਵਿਚ ਰਾਤ ਦੇ ਕਰਫ਼ਿਊ ਦਾ ਸਮਾਂ ਵਧਾਇਆਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਵੈਕਸੀਨ ਦੀ ਤੁਰੰਤ ਸਪਲਾਈ ਭੇਜਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਨੇ ਕੋਵਿਡ 19 ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਇਹ ਐਲਾਨ ਕੀਤਾ ਹੈ ਕਿ ਰਾਤ ਦੇ ਕਰਫ਼ਿਊ ਦਾ ਸਮਾਂ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਵਧਾਇਆ ਜਾਵੇਗਾ। ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸਾਂ ਨੂੰ 20 ਤੋਂ 30 ਅਪ੍ਰੈਲ ਤੱਕ ਬੰਦ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ। ਵਿਆਹ ਅਤੇ ਹੋਰ ਸਮਾਗਮਾਂ ‘ਤੇ 20 ਤੋਂ ਵੱਧ ਦੇ ਇਕੱਠ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਰੋਕੂ ਵੈਕਸੀਨ ਦੀ ਤੁਰੰਤ ਸਪਲਾਈ ਭੇਜੇ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਲੋਕਾਂ ਦੀਆਂ ਚਿੰਤਾਵਾਂ ਦੀ ਵਧ ਰਹੀਆਂ ਹਨ।

 

RELATED ARTICLES
POPULAR POSTS