ਬਰਨਾਲਾ ਨੇੜਲੇ ਪਿੰਡ ਸੰਘੇੜਾ ਦਾ ਸੀ ਮ੍ਰਿਤਕ ਕਿਸਾਨ ਉਜਾਗਰ ਸਿੰਘ
ਬਰਨਾਲਾ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਲਗਾਤਾਰ ਜਾਰੀ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ ਤਿੰਨ ਸੌ ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸਦੇ ਚੱਲਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਟਿਕਰੀ ਬਾਰਡਰ ‘ਤੇ ਚੱਲ ਰਹੇ ਮੋਰਚੇ ਵਿਚ ਗਏ ਕਿਸਾਨ ਉਜਾਗਰ ਸਿੰਘ ਵਾਸੀ ਸੰਘੇੜਾ ਜ਼ਿਲ੍ਹਾ ਬਰਨਾਲਾ ਦੀ ਵੀ ਮੌਤ ਹੋ ਗਈ ਹੈ। ਧਿਆਨ ਰਹੇ ਕਿ ਉਜਾਗਰ ਸਿੰਘ ਨੂੰ ਸਿਹਤ ਖਰਾਬ ਹੋਣ ਕਾਰਨ ਪਿੰਡ ਲਿਆਂਦਾ ਗਿਆ, ਜਿੱਥੇ ਲੰਘੀ ਦੇਰ ਰਾਤ ਉਸਦੀ ਮੌਤ ਹੋ ਗਈ।
Check Also
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ …