ਕਿਹਾ – ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਕਿਸਾਨਾਂ ਦੀਆਂ ਜ਼ਮੀਨਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਮ੍ਰਿਤਸਰ ਦੇ ਕਸਬਾ ਕੁੱਕੜਵਾਲਾ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨ ਮਹਾਂਪੰਚਾਇਤ ਕਰਵਾਈ ਗਈ। ਕਿਸਾਨ ਮਹਾਂ ਪੰਚਾਇਤ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੇ ਸੰਘਰਸ਼ ਦਾ ਬਿਗਲ ਵਜਾਉਂਦਿਆਂ, ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ਼ ਵਿਚ ਡਟੇ ਰਹਿਣ ਦਾ ਪ੍ਰਣ ਕੀਤਾ। ਕਿਸਾਨ ਮਹਾਂ ਪੰਚਾਇਤ ਦੌਰਾਨ ਪੁੱਜੇ ਸੰਯੁਕਤ ਕਿਸਾਨ ਮੋਰਚੇ ਦੇ ਸਮੂਹ ਆਗੂਆਂ ਵਲੋਂ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਛੱਡ ਕੇ ਕਿਸਾਨੀ ਅੰਦੋਲਨ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮਹਾਂਪੰਚਾਇਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਉਮਰਾਓ ਸਿੰਘ ਰਾਜਸਥਾਨ ਸਣੇ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦਾ ਮਨ ਬਣਾ ਲਿਆ ਹੈ।
Home / ਪੰਜਾਬ / ਅੰਮ੍ਰਿਤਸਰ ‘ਚ ਕਿਸਾਨ ਮਹਾਪੰਚਾਇਤ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਵਜਾਇਆ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …